ਭਗਵੰਤ ਮਾਨ ਆਮ ਆਦਮੀ ਪਾਰਟੀ ਦਾ ਪੰਜਾਬ ਲਈ ਮੁੱਖ ਮੰਤਰੀ ਚਿਹਰਾ

0
600

ਮੁਹਾਲੀ: ਪੰਜਾਬ ਵਿਧਾਨ ਸਭਾ ਦੀਆਂ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਵੱਲੋਂ ਭਗਵੰਤ ਮਾਨ ਮੁੱਖ ਮੰਤਰੀ ਦਾ ਚਿਹਰਾ ਹੋਵੇਗਾ। ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅੱਜ ਇੱਥੇ ਫੇਜ-11 ਸਥਿਤ ਮੁਹਾਲੀ ਕਲੱਬ ਵਿਖੇ ਦੁਪਹਿਰ 12 ਵਜੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਮੁਖ ਮੰਤਰੀ ਦੇ ਚਿਹਰੇ ਵਜੋਂ ਭਗਵੰਤ ਮਾਨ ਦੇ ਨਾਂ ਦਾ ਰਸਮੀ ਐਲਾਨ ਕੀਤਾ। ਪਿਛਲੇ ਦਿਨੀਂ ਵੀ ਕੇਜਰੀਵਾਲ ਨੇ ਇਸੇ ਥਾਂ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਸੀ ਕਿ ਉਹ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣਾ ਚਾਹੁੰਦੇ ਹਨ ਪਰ ਭਗਵੰਤ ਮਾਨ ਨੇ ਖੁਦ ਜਵਾਬ ਦੇ ਦਿੱਤਾ ਅਤੇ ਕਿਹਾ ਲੋਕ ਜਿਸ ਨੂੰ ਚਾਹੁੰਣਗੇ, ਉਸ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਐਲਾਨਿਆਂ ਜਾਵੇ।