ਭਾਰਤ ਵਿੱਚ ਕਰੋਨਾ ਦੇ 2593 ਨਵੇਂ ਕੇਸ, 44 ਮੌਤਾਂ

0
844

ਦਿੱਲੀ: ਭਾਰਤ ਵਿੱਚ ਕਰੋਨਾ ਲਾਗ ਦੇ 2,593 ਨਵੇਂ ਕੇਸ ਸਾਹਮਣੇ ਆਉਣ ਨਾਲ ਕੁੱਲ ਕੇਸਾਂ ਦੀ ਗਿਣਤੀ ਵਧ ਕੇ 4,30,57,545 ਹੋ ਗਈ ਹੈ। ਦੇਸ਼ ਵਿੱਚ ਹੁਣ ਤੱਕ ਸਰਗਰਮ ਕੇਸਾਂ ਦੀ ਗਿਣਤੀ ਘਟ ਕੇ 15,873 ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਐਤਵਾਰ ਨੂੰ ਸਵੇਰੇ ਅਪਡੇਟ ਕੀਤੇ ਗਏ ਅੰਕੜਿਆਂ ਮੁਤਾਬਕ ਲੰਘੇ 24 ਘੰਟਿਆਂ ਵਿੱਚ 44 ਹੋਰ ਮੌਤਾਂ ਨਾਲ ਕਰੋਨਾ ਕਾਰਨ ਮ੍ਰਿਤਕਾਂ ਦੀ ਗਿਣਤੀ ਵਧ ਕੇ 5,22,193 ਹੋ ਗਈ ਹੈ।