ਨਵਜੋਤ ਸਿੱਧੂ ਨੂੰ ਸਿਹਤ ਜਾਂਚ ਲਈ ਪੀਜੀਆਈ ਭੇਜਿਆ

0
588

ਪਟਿਆਲਾ: ਰੋਡ ਰੇਜ ਦੇ ਇੱਕ ਪੁਰਾਣੇ ਮਾਮਲੇ ਵਿੱਚ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸਿਹਤ ਜਾਂਚ ਲਈ ਅੱਜ ਪੀਜੀਆਈ ਲਿਜਾਇਆ ਗਿਆ ਹੈ। ਨਵਜੋਤ ਸਿੱਧੂ ਕੁਝ ਸਿਹਤ ਸਮੱਸਿਆਵਾਂ ਨਾਲ ਜੂਝ ਰਹੇ ਹਨ। ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਰਜਿੰਦਰਾ ਹਸਪਤਾਲ ਵਿੱਚ ਵੀ ਲਿਜਾਇਆ ਗਿਆ ਸੀ। ਕੇਂਦਰੀ ਜੇਲ੍ਹ ਪਟਿਆਲਾ ਦੇ ਐਡੀਸ਼ਨਲ ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੇ ਸੰਪਰਕ ਕਰਨ ’ਤੇ ਇਸ ਸਬੰਧੀ ਪੁਸ਼ਟੀ ਕੀਤੀ ਹੈ। ਕੇਂਦਰੀ ਜੇਲ੍ਹ ਪਟਿਆਲਾ ਵਿਚਲੇ ਡਾਕਟਰਾਂ ਵੱਲੋਂ ਕੀਤੀ ਗਈ ਸਿਫ਼ਾਰਿਸ਼ ਦੇ ਆਧਾਰ ’ਤੇ ਪੰਜਾਬ ਪੁਲੀਸ ਦੀ ਇੱਕ ਟੁਕੜੀ ਸਿਹਤ ਜਾਂਚ ਲਈ ਉਨ੍ਹਾਂ ਨੂੰ ਪੀਜੀਆਈ ਲੈ ਕੇ ਗਈ ਹੈ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਜੇਲ੍ਹ ਆਉਣ ਮੌਕੇ ਅਦਾਲਤ ਵਿੱਚ ਅਰਜ਼ੀ ਦੇ ਕੇ ਡਾਕਟਰ ਵੱਲੋਂ ਤੈਅ ਕੀਤੀ ਗਈ ਡਾਈਟ ਮੁਹੱਈਆ ਕਰਵਾਏ ਜਾਣ ਦੀ ਅਪੀਲ ਕੀਤੀ ਸੀ। ਅਦਾਲਤ ਨੇ ਡਾਕਟਰਾਂ ਦਾ ਤਿੰਨ ਮੈਂਬਰੀ ਬੋਰਡ ਬਣਾ ਕੇ ਇਸ ਸਬੰਧੀ ਜਾਂਚ ਕਰਵਾਈ ਸੀ ਅਤੇ ਡਾਕਟਰਾਂ ਵੱਲੋਂ ਦਿੱਤੀ ਗਈ ਰਿਪੋਰਟ ਦੇ ਆਧਾਰ ’ਤੇ ਜੇਲ੍ਹ ਪ੍ਰਸ਼ਾਸਨ ਨੂੰ ਡਾਈਟ ਦੇਣਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਸਨ।