ਪੰਜਾਬ ਪੁਲੀਸ ਨੇ 424 ਵੀਆਈਪੀਜ਼ ਦੀ ਸੁਰੱਖਿਆ ਬਹਾਲ ਕੀਤੀ

0
654
Photo: Punjabi Tribune

ਚੰਡੀਗੜ੍ਹ: ਪੰਜਾਬ ਪੁਲੀਸ ਨੇ ਉਨ੍ਹਾਂ ਸਾਰੇ 424 ਵੀਆਈਪੀਜ਼ ਦੀ ਸੁਰੱਖਿਆ ਬਹਾਲ ਕਰ ਦਿੱਤੀ ਹੈ, ਜਿਨ੍ਹਾਂ ਦੀ ਸੁਰੱਖਿਆ ਹਾਲ ਹੀ ਦੌਰਾਨ ਵਾਪਸ ਲਈ ਗਈ ਸੀ ਜਾਂ ਉਸ ਵਿੱਚ ਕਟੌਤੀ ਕੀਤੀ ਗਈ ਸੀ। ਸੁਰੱਖਿਆ ਤੋਂ ਹਟਾਏ ਸਾਰੇ ਕਰਮਚਾਰੀ ਅੱਜ ਸ਼ਾਮ ਤੱਕ ਆਪੋ ਆਪਣੀਆਂ ਤਾਇਨਾਤੀਆਂ ’ਤੇ ਚਲੇ ਜਾਣਗੇ। ਪੁਲੀਸ ਸੂਤਰਾਂ ਨੇ ਦੱਸਿਆ ਕਿ ਸੁਰੱਖਿਆ ਕਰਮਚਾਰੀਆਂ ਨੂੰ ਪਹਿਲਾਂ 6 ਜੂਨ ਨੂੰ ਘੱਲੂਘਾਰਾ ਹਫ਼ਤੇ ਦੇ ਸਮਾਗਮਾਂ ਦੀ ਸਮਾਪਤੀ ਤੋਂ ਬਾਅਦ ਸੁਰੱਖਿਆ ਡਿਊਟੀ ‘ਤੇ ਵਾਪਸ ਜਾਣ ਦੇ ਆਦੇਸ਼ ਦਿੱਤੇ ਗਏ ਸਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀ ਪੰਜਾਬ ਸਰਕਾਰ ਨੂੰ ਸਾਰਿਆਂ ਦੀ ਸੁਰੱਖਿਆ ਬਹਾਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਗਾਇਕ ਸਿੱਧੂ ਮੂਸੇਵਾਲਾ ਦੀ ਸਨਸਨੀਖੇਜ਼ ਹੱਤਿਆ ਤੋਂ ਇੱਕ ਦਿਨ ਬਾਅਦ ਸੁਰੱਖਿਆ ਵਾਪਸ ਲੈਣ ਜਾਂ ਇਸ ਵਿੱਚ ਕਟੌਤੀ ਕਰਨਾ ਵੱਡਾ ਮੁੱਦਾ ਬਣ ਗਿਆ ਸੀ।