ਮਾਨ ਨੇ ਕੈਨੇਡਾ ਦੀ ਧਰਤੀ ’ਤੇ ਸਰਗਰਮ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਸਹਿਯੋਗ ਮੰਗਿਆ

0
478

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਨੇਡਾ ਦੀ ਧਰਤੀ ’ਤੇ ਸਰਗਰਮ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਕੇਨੈਡਾ ਸਰਕਾਰ ਤੋਂ ਸਮਰਥਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਹ ਮੁੱਦਾ ਕੈਨੇਡਾ ਦੇ ਰਾਜਦੂਤ ਕੈਮਰੋਨ ਮੈਕੇ ਨਾਲ ਆਪਣੇ ਗ੍ਰਹਿ ਵਿੱਚ ਸ਼ੁੱਕਰਵਾਰ ਨੂੰ ਮੁਲਾਕਾਤ ਦੌਰਾਨ ਉਠਾਇਆ। ਸ੍ਰੀ ਮਾਨ ਨੇ ਭਾਰਤ ਤੇ ਕੈਨੇਡਾ ਵਿੱਚ ਵਧ ਰਹੇ ਅਪਰਾਧਕ ਗਰੋਹਾਂ ਤੇ ਗੈਂਗਸਟਰਾਂ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਰਾਜਦੂਤ ਨੂੰ ਦੱਸਿਆ ਕਿ ਕੈਨੇਡਾ ਦੀ ਧਰਤੀ ਤੋਂ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਗੈਂਗਸਟਰ ਪੰਜਾਬ ਦੀ ਧਰਤੀ ’ਤੇ ਸ਼ਾਂਤੀ ਵਿੱਚ ਵਿਘਨ ਪਾ ਰਹੇ ਹਨ। ਇਸ ਕਾਰਨ ਸੂਬੇ ਦੀ ਤਰੱਕੀ ਵੀ ਪ੍ਰਭਾਵਿਤ ਹੋ ਰਹੀ ਹੈ।