ਪੰਜਾਬ ਮੰਤਰੀ ਮੰਡਲ ’ਚ ਪੰਜ ਨਵੇਂ ਮੰਤਰੀ ਸ਼ਾਮਲ

0
450
Photo: Punjabi Tribune

ਚੰਡੀਗੜ੍ਹ: ਪੰਜਾਬ ’ਚ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਮੰਤਰੀ ਮੰਡਲ ਦਾ ਵਿਸਥਾਰ ਕਰਦਿਆਂ ਅੱਜ ਸੂਬਾਈ ਵਜ਼ਾਰਤ ਵਿੱਚ 5 ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤਾ ਹੈ। ਰਾਜ ਭਵਨ ਵਿੱਚ ਸਹੁੰ ਚੁੁੱਕ ਸਮਾਗਮ ਦੌਰਾਨ ਅੰਮ੍ਰਿਤਸਰ ਦੱਖਣੀ ਤੋਂ ਡਾ. ਇੰਦਰਬੀਰ ਸਿੰਘ ਨਿੱਝਰ, ਹਲਕਾ ਸਮਾਣਾ ਤੋਂ, ਗੁਰੂ ਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਰੀ, ਖਰੜ ਤੋਂ ਅਨਮੋਲ ਗਗਨ ਮਾਨ ਤੇ ਸੁਨਾਮ ਹਲਕੇ ਤੋਂ ਵਿਧਾਇਕ ਅਮਨ ਅਰੋੜਾ ਨੇ ਹਲਫ਼ ਲਿਆ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਨਵੇਂ ਵਿਧਾਇਕਾਂ ਨੂੰ ਹਲਫ਼ ਦਿਵਾਇਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ ਮੌਜੂਦ ਸਨ।