ਪੰਜਾਬ ਸਰਕਾਰ ਨੇ ਰਾਘਵ ਚੱਢਾ ਨੂੰ ਸਲਾਹਕਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ

0
674

ਚੰਡੀਗੜ੍ਹ: ਪੰਜਾਬ ਸਰਕਾਰ ਨੇ ਜਨਤਕ ਮਹੱਤਵ ਦੇ ਮੁੱਦਿਆਂ ਸਬੰਧੀ ਬਣਾਈ ਗਈ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਰਾਜ ਸਭਾ ਮੈਂਬਰ ਅਤੇ ਦਿੱਲੀ ਦੇ ਸਾਬਕਾ ਵਿਧਾਇਕ ਰਾਘਵ ਚੱਢਾ ਨੂੰ ਨਿਯੁਕਤ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਨਿਯੁਕਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸੂਬੇ ਦੇ ਮੁੱਖ ਸਕੱਤਰ ਵੀ ਕੇ ਜੰਜੂਆ ਵੱਲੋਂ ਪਿਛਲੇ ਹਫ਼ਤੇ ਆਪਣਾ ਅਹੁਦਾ ਸੰਭਾਲਣ ਵਾਲੇ ਦਿਨ ਹੀ ਇਸ ਕਮੇਟੀ ਦੇ ਗਠਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਹੀ ਇਹ ਕਿਆਫ਼ੇ ਲਾਏ ਜਾ ਰਹੇ ਸਨ ਕਿ ਇਸ ਕਮੇਟੀ ਦਾ ਚੇਅਰਮੈਨ ਕੌਣ ਬਣੇਗਾ। ਇਸ ਨਿਯੁਕਤੀ ਤੋਂ ਬਾਅਦ ‘ਆਪ’ ਦਾ ਇਹ ਆਗੂ ਸਰਕਾਰ ਨੂੰ ਸਲਾਹ ਦੇਣ ਦੇ ਨਾਲ-ਨਾਲ ਅਧਿਕਾਰੀਆਂ ਨਾਲ ਮੀਟਿੰਗ ਕਰਨ ਦੇ ਵੀ ਸਮਰੱਥ ਹੋ ਜਾਵੇਗਾ। ਵਿਰੋਧੀ ਪਾਰਟੀਆਂ ਨੇ ਇਸ ਕਮੇਟੀ ਦੇ ਗਠਨ ਨੂੰ ਗ਼ੈਰ-ਵਿਧਾਨਕ ਕਰਾਰ ਦਿੰਦਿਆਂ ਇਸ ਦਾ ਵਿਰੋਧ ਕੀਤਾ ਸੀ।