ਵਿਸ਼ਵ ਚੈਂਪੀਅਨਸ਼ਿਪ: ਨੀਰਜ ਚੋਪੜਾ ਨੇ ਚਾਂਦੀ ਦਾ ਤਗ਼ਮਾ ਜਿੱਤ ਕੇ ਸਿਰਜਿਆ ਇਤਿਹਾਸ

0
530
Neeraj Chopra in action during the final. Photo: Reuters/Brian Snyder

ਯੂਜੀਨ: ਓਲੰਪਿਕ ਚੈਂਪੀਅਨ ਜੈਵਲਿਨ ਥ੍ਰੋਅਰ ਨੀਰਜ ਚੋਪੜਾ (24) ਨੇ ਵਿਸ਼ਵ ਚੈਂਪੀਅਨਸ਼ਿਪ ’ਚ ਚਾਂਦੀ ਦਾ ਤਗਮਾ ਜਿੱਤ ਕੇ ਇਕ ਵਾਰ ਫਿਰ ਇਤਿਹਾਸ ਸਿਰਜ ਦਿੱਤਾ ਹੈ। ਉਹ ਵਿਸ਼ਵ ਚੈਂਪੀਅਨਸ਼ਿਪ ’ਚ ਭਾਰਤ ਲਈ 19 ਸਾਲਾਂ ਮਗਰੋਂ ਤਗਮਾ ਜਿੱਤਣ ਵਾਲਾ ਦੂਜਾ ਅਤੇ ਪੁਰਸ਼ ਵਰਗ ’ਚ ਪਹਿਲਾ ਅਥਲੀਟ ਬਣ ਗਿਆ ਹੈ। ਇਸ ਤੋਂ ਪਹਿਲਾਂ ਅੰਜੂ ਬੌਬੀ ਜੌਰਜ ਨੇ ਲੰਬੀ ਛਾਲ ਮਾਰ ਕੇ ਪੈਰਿਸ ’ਚ 2003 ’ਚ ਹੋਈ ਵਿਸ਼ਵ ਚੈਂਪੀਅਨਸ਼ਿਪ ’ਚ ਕਾਂਸੇ ਦਾ ਤਗਮਾ ਜਿੱਤਿਆ ਸੀ।