ਕਾਂਗਰਸ ਵੱਲੋਂ 17 ਅਕਤੂਬਰ ਨੂੰ ਪਾਰਟੀ ਪ੍ਰਧਾਨ ਦੀ ਚੋਣ ਕਰਾਉਣ ਦਾ ਐਲਾਨ

0
749

ਨਵੀਂ ਦਿੱਲੀ: ਕਾਂਗਰਸ ਵੱਲੋਂ 17 ਅਕਤੂਬਰ ਨੂੰ ਪਾਰਟੀ ਪ੍ਰਧਾਨ ਦੀ ਚੋਣ ਕਰਾਉਣ ਦਾ ਐਲਾਨ ਕੀਤਾ ਹੈ ਅਤੇ ਪ੍ਰਧਾਨ ਦੀ ਚੋਣ ਜਿੱਤਣ ਵਾਲੇ ਬਾਰੇ ਐਲਾਨ ਦੋ ਦਿਨ ਬਾਅਦ ਕੀਤਾ ਜਾਵੇਗਾ। ਕਾਂਗਰਸ ਨੇ ਕਿਹਾ ਹੈ ਕਿ ਉਹ ਅਜਿਹੀ ਇਕੱਲੀ ਪਾਰਟੀ ਹੈ ਜੋ ਇਸ ਤਰ੍ਹਾਂ ਦੀ ਲੋਕਤੰਤਰਿਕ ਪ੍ਰਕਿਿਰਆ ਦਾ ਪਾਲਣ ਕਰਦੀ ਹੈ। ਆਖ਼ਰੀ ਵਾਰ ਕਾਂਗਰਸ ਪਾਰਟੀ ਨੇ ਪ੍ਰਧਾਨ ਦੇ ਅਹੁਦੇ ਲਈ ਚੋਣ ਨਵੰਬਰ, 2000 ਵਿਚ ਕਰਵਾਈ ਸੀ।