ਪੰਜਾਬ ਦੇ ਸਾਰੇ ਕਰਮਚਾਰੀਆਂ ਦੇ ਵਿਦੇਸ਼ੀ ਦੌਰੇ ਅਤੇ ਛੁੱਟੀਆਂ ਰੱਦ

0
657

ਦੁਨੀਆਂ ਭਰ ਵਿੱਚ ਕੋਰੋਨਾ ਵਾਇਰਸ ਦੇ ਫੈਲਣ ਕਾਰਨ ਪੰਜਾਬ ਸਰਕਾਰ ਨੇ ਇੱਕ ਹੁਕਮ ਜਾਰੀ ਕਰ ਕੇ ਸਾਰੇ ਹੀ ਕਰਮਚਾਰੀਆਂ ਦੇ ਛੁੱਟੀ ਲੈ ਕੇ ਵਿਦੇਸ਼ ਜਾਣ ਤੇ ਰੋਕ ਲਗਾ ਦਿੱਤੀ ਹੈ। ਪੰਜਾਬ ਸਰਕਾਰ ਦੇ ਪ੍ਰਸ਼ੋਨਲ ਵਿਭਾਗ ਵੱਲੋਂ ਸਰਕਾਰ ਦੇ ਸਾਰੇ ਵਿਭਾਗਾਂ ਨੂੰ ੬ ਮਾਰਚ ਦੇ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਦੁਨੀਆਂ ਭਰ ਵਿੱਚ ਫੈਲ ਰਹੇ ਕੋਰੋਨਾ ਵਾਇਰਸ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਕਮ ਦਿੱਤਾ ਜਾਂਦਾ ਹੈ ਕਿ ਸਰਕਾਰੀ ਕਰਮਚਾਰੀਆਂ ਨੂੰ ਅਤਿਅੰਤ ਜ਼ਰੂਰੀ ਮਾਮਲੇ ਨੂੰ ਛੱਡ ਕੇ ਏਕਸ ਇੰਡੀਆ ਲੀਵ ਦੀ ਮਨਜ਼ੂਰੀ ਨਾ ਦਿੱਤੀ ਜਾਵੇ। ਹੁਕਮਾਂ ਵਿੱਚ ਅੱਗੇ ਕਿਹਾ ਕਿ ਹੈ, ਜੋ ਸਰਕਾਰੀ ਕਰਮਚਾਰੀਆਂ ਵਿਦੇਸ਼ੀ ਦੌਰੇ ਤੋਂ ਵਾਪਸ ਆ ਰਹੇ ਹਨ, ਉਨ੍ਹਾਂ ਨੂੰ ੧੪ ਦਿਨ ਦੀ ਛੁੱਟੀ ਦੇ ਕੇ ਆਪਣੇ ਘਰ ਵਿੱਚ ਹੀ ਇੱਕਲੇ ਰਹਿਣ ਲਈ ਕਿਹਾ ਜਾਵੇ।