ਸਾਬਕਾ ਕਾਂਗਰਸ ਆਗੂ ਗੁਲਾਮ ਨਬੀ ਆਜ਼ਾਦ ਵੱਲੋਂ ਨਵੀਂ ਪਾਰਟੀ ਦਾ ਐਲਾਨ, ਕਾਂਗਰਸ ਨਾਲ 5 ਦਹਾਕਿਆਂ ਪੁਰਾਣਾ ਨਾਤਾ ਤੋੜਿਆ

0
484

ਗੁਲਾਮ ਨਬੀ ਆਜ਼ਾਦ ਵੱਲੋਂ ਆਪਣੇ ਨਵੇਂ ਸਿਆਸੀ ਸੰਗਠਨ ‘ਡੈਮੋਕਰੈਟਿਕ ਆਜ਼ਾਦ ਪਾਰਟੀ’ ਦਾ ਐਲਾਨ ਕਰ ਦਿੱਤਾ ਗਿਆ ਹੈ। ਉਹ ਪਿਛਲੇ 5 ਦਹਾਕਿਆਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਸਨ।ਉਨ੍ਹਾਂ ਇਹ ਐਲਾਨ ਕਰਦਿਆਂ ਕਿਹਾ ਹੈ ਕਿ ਉਹ ਜੰਮੂ ਕਸ਼ਮੀਰ ਵਿੱਚ ਧਾਰਾ 370 ਦੀ ਬਹਾਲੀ ਨੂੰ ਚੋਣ ਮੁੱਦਾ ਨਹੀਂ ਬਣਾਉਣਗੇ। ਆਜ਼ਾਦ ਨੇ ਇਹ ਵੀ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਧਰਮ-ਨਿਰਪੱਖ ਤੇ ਜਮਹੂਰੀ ਰਹੇਗੀ ਅਤੇ ਕਿਸੇ ਵੀ ਪ੍ਰਭਾਵ ਤੋਂ ਆਜ਼ਾਦ ਹੋਵੇਗੀ।