ਮੁਹਾਲੀ ਪੁਲਿਸ ਵੱਲੋਂ ਬੰਬੀਹਾ ਗਰੁੱਪ ਦੇ ਤਿੰਨ ਸ਼ੂਟਰ ਗ੍ਰਿਫ਼ਤਾਰ

0
445
Photo: Unsplash

ਐਸ.ਏ.ਐਸ. ਨਗਰ: ਮੁਹਾਲੀ ਪੁਲੀਸ ਵੱਲੋਂ ਬੰਬੀਹਾ ਗਰੁੱਪ ਦੇ ਤਿੰਨ ਸਰਗਰਮ ਮੈਂਬਰਾਂ ਦੀ ਅਸਲੇ ਸਮੇਤ ਗ੍ਰਿਫ਼ਤਾਰੀ ਕੀਤਾ ਹੈ। ਮੁਹਾਲੀ ਦੇ ਐੱਸਐੱਸਪੀ ਵਿਵੇਕਸ਼ੀਲ ਸੋਨੀ ਅਨੁਸਾਰ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ਦੀ ਅਗਵਾਈ ਵਾਲੀ ਟੀਮ ਨੇ ਘੜੂੰਆਂ ਪੁਲੀਸ ਦੇ ਸਹਿਯੋਗ ਨਾਲ ਬੰਬੀਹਾ ਗਰੁੱਪ ਦੇ ਸ਼ੂਟਰਾਂ ਗੁਰਜੰਟ ਸਿੰਘ ਜੰਟਾ, ਗੁਰਵਿੰਦਰ ਸਿੰਘ ਉਰਫ਼ ਗੁਰੀ ਅਤੇ ਗੌਤਮ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਕੇਸ ਦਰਜ ਹਨ।