ਕਾਂਗਰਸ ਪ੍ਰਧਾਨ ਦੀ ਚੋਣ ਲਈ 96 ਫੀਸਦ ਵੋਟਿੰਗ ਹੋਈ

0
464

ਕਾਂਗਰਸ ਪ੍ਰਧਾਨ ਦੀ ਚੋਣ ਲਈ ਅੱਜ ਵੋਟਾਂ ਪਈਆਂ ਹਨ। ਇਸ ਦੌਰਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੇ ਕਈ ਹੋਰ ਸੀਨੀਅਰ ਆਗੂਆਂ ਸਮੇਤ 9500 ਤੋਂ ਵੱਧ ਕਾਂਗਰਸ ਡੈਲੀਗੇਟਾਂ ਨੇ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਵੋਟਾਂ ਪਾਈਆਂ। ਇਸ ਚੋਣ ਨਾਲ ਦੇਸ਼ ਦੀ ਸਭ ਤੋਂ ਪੁਰਾਣੀ ਸਿਆਸੀ ਪਾਰਟੀ ਨੂੰ ਗਾਂਧੀ ਪਰਿਵਾਰ ਤੋਂ ਬਾਹਰੋਂ ਕੋਈ ਪ੍ਰਧਾਨ ਮਿਲੇਗਾ। ਇਸ ਚੋਣ ਲਈ ਪਾਰਟੀ ਦੇ ਸੀਨੀਅਰ ਆਗੂ ਮਲਿਕਾਰਜੁਨ ਖੜਗੇ ਤੇ ਸ਼ਸ਼ੀ ਥਰੂਰ ਮੈਦਾਨ ਵਿੱਚ ਹਨ।