ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਮਿਲੇਗੀ ਸਜ਼ਾ: ਭਗਵੰਤ ਮਾਨ

0
475

ਪਠਾਨਕੋਟ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਮਲਾ ਬਹੁਤ ਗੰਭੀਰ ਹੈ ਅਤੇ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਨੇ ਇਹ ਗੱਲ ਭੋਆ ਹਲਕੇ ਦੇ ਕਾਨਵਾਂ ਤੇ ਸਰਨਾ ਅਨਾਜ ਮੰਡੀਆਂ ’ਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।