ਪੰਜਾਬ ’ਚ ਆਨੰਦ ਮੈਰਿਜ ਐਕਟ ਪੂਰਨ ਰੂਪ ’ਚ ਲਾਗੂ ਕੀਤਾ ਜਾਵੇਗਾ: ਭਗਵੰਤ ਮਾਨ

0
569

ਅੱਜ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਥੇ ਤਖ਼ਤ ਕੇਸਗੜ੍ਹ ਸਾਹਿਬ ਵਿੱਚ ਨਤਮਸਤਕ ਹੋਣ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਵਿੱਚ ਆਨੰਦ ਮੈਰਿਜ ਐਕਟ ਪੂਰਨ ਰੂਪ ਵਿੱਚ ਲਾਗੂ ਕਰਨ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਸਮੂਹ ਸਾਧ ਸੰਗਤ ਨੂੰ ਪਹਿਲੀ ਪਹਿਲੀ ਪਾਤਸ਼ਾਹੀ ਸਾਹਿਬ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ।