‘ਆਮ ਆਦਮੀ ਕਲੀਨਿਕ’ ਵਿਚ 4 ਮਹੀਨਿਆਂ ਦੌਰਾਨ 5 ਲੱਖ ਲੋਕਾਂ ਨੇ ਕਰਵਾਇਆ ਇਲਾਜ

0
297

ਲੋਕਾਂ ਨੂੰ ਆਮ ਆਦਮੀ ਕਲੀਨਿਕ ਚੰਗੇ ਲੱਗ ਰਹੇ ਹਨ। ਭਗਵੰਤ ਮਾਨ ਸਰਕਾਰ ਵੱਲੋਂ ਸ਼ੁਰੂ ‘ਆਮ ਆਦਮੀ ਕਲੀਨਿਕਾਂ’ ‘ਤੇ ਬੀਤੇ ਚਾਰ ਮਹੀਨਿਆਂ ਦੌਰਾਨ ‘ਤੇ ਪੰਜ ਲੱਖ ਤੋਂ ਵੱਧ ਲੋਕਾਂ ਨੇ ਪਹੁੰਚ ਕੀਤੀ ਹੈ ਜੋ ਕਿ ਚੰਗੀ ਗੱਲ ਹੈ।ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਨੁਸਾਰ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕਾਂ ਨੂੰ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਿਲਆ ਹੈ ਤੇ ਕਲੀਨਿਕਾਂ ‘ਤੇ ਰੋਜ਼ਾਨਾ ਆਉਣ ਵਾਲੇ ਮਰੀਜ਼ਾਂ ਦਾ ਅੰਕੜਾ ਅੱਠ ਹਜ਼ਾਰ ਤੋਂ ਟੱਪ ਗਿਆ ਹੈ।