ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 15 ਤੋਂ ਟੌਲ ਪਲਾਜ਼ੇ ਬੰਦ ਕਰਨ ਐਲਾਨ

0
476

ਅੰਮ੍ਰਿਤਸਰ: ਪੰਜਾਬ ਭਰ ਵਿੱਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਕਿਸਾਨਾਂ ਵੱਲੋਂ ਧਰਨੇ ਚੱਲ ਰਹੇ ਹਨ।ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸੁਣਵਾਈ ਨਾ ਕਰਨ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਸਖ਼ਤ ਰੁਖ਼ ਅਪਨਾਇਆ ਹੈ। ਇਸ ਤਹਿਤ ਜਥੇਬੰਦੀ ਵੱਲੋਂ 5 ਦਸੰਬਰ ਨੂੰ ਲੋਕ ਸਭਾ ਤੇ ਰਾਜ ਸਭਾ ਮੈਂਬਰਾਂ ਨੂੰ ਮੰਗ ਪੱਤਰ, 7 ਦਸੰਬਰ ਨੂੰ ਡੀਸੀ ਦਫ਼ਤਰਾਂ ਦਾ ਘਿਰਾਓ ਅਤੇ 12 ਦਸੰਬਰ ਨੂੰ ਰਾਜ ਸਰਕਾਰ ਦੇ ਵਜ਼ੀਰਾਂ ਤੇ ਵਿਧਾਇਕਾ ਦੇ ਘਿਰਾਓ ਤੋਂ ਬਾਅਦ 15 ਦਸੰਬਰ ਤੋਂ 15 ਜਨਵਰੀ ਤੱਕ ਸੂਬੇ ਭਰ ਵਿੱਚ ਟੌਲ ਪਲਾਜ਼ੇ ਪਰਚੀ ਮੁਕਤ ਕੀਤੇ ਜਾਣਗੇ।