ਜ਼ੈਲੇਂਸਕੀ ਨੇ ਅਮਨ ਸ਼ਾਂਤੀ ਲਈ ਭਾਰਤ ਤੋਂ ਮਦਦ ਮੰਗੀ

0
345

ਦਿੱਲੀ: ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੈਲੇਂਸਕੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ’ਤੇ ਗੱਲਬਾਤ ਕਰਦਿਆਂ ਅਮਨ ਬਹਾਲੀ ਲਈ ਭਾਰਤ ਤੋਂ ਮਦਦ ਦੀ ਮੰਗ ਕੀਤੀ ਹੈ।
ਜ਼ੈਲੇਂਸਕੀ ਨੇ ਟਵੀਟ ਕਰਕੇ ਲਿਿਖਆ ਹੈ, ‘‘ਮੇਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ’ਤੇ ਗੱਲ ਹੋਈ ਅਤੇ ਮੈਂ ਉਨ੍ਹਾਂ ਨੂੰ ਜੀ20 ਦੀ ਸਫਲ ਪ੍ਰਧਾਨਗੀ ਲਈ ਸ਼ੁਭ ਕਾਮਨਾਵਾਂ ਭੇਟ ਕੀਤੀਆਂ। ਮੈਂ ਇਸੇ ਪਲੈਟਫਾਰਮ ’ਤੇ ਅਮਨ ਸਥਾਪਤੀ ਦੇ ਫਾਰਮੂਲੇ ਦਾ ਐਲਾਨ ਕੀਤਾ ਸੀ ਅਤੇ ਹੁਣ ਮੈਂ ਇਸ ਨੂੰ ਲਾਗੂ ਕਰਨ ਲਈ ਭਾਰਤ ਦੀ ਮਦਦ ਚਾਹੁੰਦਾ ਹਾਂ।’’ ਪ੍ਰਧਾਨ ਮੰਤਰੀ ਮੋਦੀ ਨੇ ਅਮਨ ਬਹਾਲੀ ਲਈ ਉਠਾਏ ਜਾਣ ਵਾਲੇ ਕਿਸੇ ਵੀ ਤਰ੍ਹਾਂ ਦੇ ਕਦਮਾਂ ਲਈ ਹਰ ਸੰਭਵ ਸਹਿਯੋਗ ਦੇਣ ਅਤੇ ਜੰਗ ਪ੍ਰਭਾਵਿਤ ਦੇਸ਼ ਦੀ ਆਮ ਆਬਾਦੀ ਨੂੰ ਮਨੁੱਖੀ ਸਹਾਇਤਾ ਮੁਹੱਈਆ ਕਰਵਾਉਣੀ ਜਾਰੀ ਰੱਖਣ ਦਾ ਭਰੋਸਾ ਦਿੱਤਾ ਹੈ।