ਭਗਵੰਤ ਮਾਨ ਕਿਸੇ ਹੋਰ ਦੇ ਦਬਾਅ ਹੇਠ ਕੰਮ ਨਾ ਕਰਨ: ਰਾਹੁਲ ਗਾਂਧੀ

0
497

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨੇ ’ਤੇ ਲੈਂਦਿਆਂ ਟਿੱਪਣੀ ਕੀਤੀ ਹੈ ਕਿ ਉਨ੍ਹਾਂ ਨੂੰ ਕਿਸੇ ਦੇ ਰਿਮੋਟ ਕੰਟਰੋਲ ਹੇਠ ਨਹੀਂ ਰਹਿਣਾ ਚਾਹੀਦਾ ਅਤੇ ਉਨ੍ਹਾਂ ਆਜ਼ਾਦ ਢੰਗ ਨਾਲ ਸਰਕਾਰ ਚਲਾਉਣੀ ਚਾਹੀਦੀ ਹੈ।
ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਦੌਰਾਨ ਇੱਥੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੂੰ ਪੰਜਾਬ ਤੋਂ ਚਲਾਇਆ ਜਾਣਾ ਚਾਹੀਦਾ ਹੈ। ਇਸ ਨੂੰ ਦਿੱਲੀ ਤੋਂ ਨਹੀਂ ਚਲਾਇਆ ਜਾਣਾ ਚਾਹੀਦਾ। ਉਨ੍ਹਾਂ ਕਿਹਾ, ‘ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਪੰਜਾਬ ਦੇ ਮੁੱਖ ਮੰਤਰੀ ਹੋ। ਪੰਜਾਬ ਨੂੰ ਪੰਜਾਬ ਤੋਂ ਹੀ ਚਲਾਇਆ ਜਾਣਾ ਚਾਹੀਦਾ ਹੈ। ਭਗਵੰਤ ਮਾਨ ਨੂੰ ਕੇਜਰੀਵਾਲ ਜੀ ਅਤੇ ਦਿੱਲੀ ਦੇ ਦਬਾਅ ਹੇਠ ਨਹੀਂ ਆਉਣਾ ਚਾਹੀਦਾ। ਤੁਹਾਨੂੰ ਆਜ਼ਾਦ ਢੰਗ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਕਿਸੇ ਦੇ ਰਿਮੋਟ ਕੰਟਰੋਲ ਹੇਠ ਨਹੀਂ ਆਉਣਾ ਚਾਹੀਦਾ।’