ਨਹੀਂ ਰਹੇ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼

0
484

ਇਸਲਾਮਾਬਾਦ: ਭਾਰਤ ਨਾਲ ਕਾਰਗਿਲ ਜੰਗ ਛੇੜਨ ਵਾਲੇ ਪਾਕਿਸਤਾਨ ਦੇ ਸਾਬਕਾ ਫ਼ੌਜੀ ਤਾਨਾਸ਼ਾਹ ਤੇ ਰਾਸ਼ਟਰਪਤੀ ਜਨਰਲ ਪਰਵੇਜ਼ ਮੁਸ਼ੱਰਫ਼ ਦਾ ਅੱਜ ਦੁਬਈ ਵਿਚ ਦੇਹਾਂਤ ਹੋ ਗਿਆ। ਉਹ ਇਕ ਲਾਇਲਾਜ ਬੀਮਾਰੀ ਨਾਲ ਜੂਝ ਰਹੇ ਸਨ। ਦੱਸਣਯੋਗ ਹੈ ਕਿ 79 ਸਾਲਾ ਮੁਸ਼ੱਰਫ਼ ਪਾਕਿਸਤਾਨ ਵਿਚ ਅਪਰਾਧਕ ਦੋਸ਼ਾਂ ਤੋਂ ਬਚਣ ਲਈ ਸਵੈ-ਜਲਾਵਤਨ ਹੋ ਕੇ ਯੂਏਈ ਵਿਚ ਰਹਿ ਰਹੇ ਸਨ। ਲੰਮੀ ਬੀਮਾਰੀ ਮਗਰੋਂ ਉਨ੍ਹਾਂ ਦੀ ਮੌਤ ਦੁਬਈ ਦੇ ਹਸਪਤਾਲ ਵਿਚ ਹੋਈ ਹੈ।