ਪੰਜਾਬ ਦਾ ਮਾਹੌਲ ਵਿਗਾੜਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਮਾਨ

0
486

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਕੁੱਝ ਲੋਕ ਵਿਦੇਸ਼ੀ ਤਾਕਤਾਂ ਦੇ ਹੱਥੇ ਚੜ੍ਹ ਕੇ ਕਾਨੂੰਨ ਵਿਵਸਥਾ ਵਿਗਾੜ ਰਹੇ ਹਨ, ਜਿਨ੍ਹਾਂ ਵੱਲੋਂ ਪੁਲੀਸ ਵਿਰੁੱਧ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਜਾ ਰਹੀ ਹੈ। ਅਜਿਹੇ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਸ੍ਰੀ ਮਾਨ ਨੇ ਕਿਹਾ ਕਿ ਅਜਿਹੀ ਤਾਕਤ, ਜੋ ਦੇਸ਼ ਵਿਰੋਧੀ ਹੋਵੇ ਅਤੇ ਪੰਜਾਬ ਵਿੱਚ ਪੈਰ ਪਸਾਰ ਰਹੀ ਹੋਵੇ, ਨੂੰ ਛੱਡਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਪ੍ਰਮੁੱਖਤਾ ਅਮਨ-ਸ਼ਾਂਤੀ, ਸਿੱਖਿਆ ਅਤੇ ਸਿਹਤ ਹੈ, ਜਿਸ ‘ਤੇ ਪਹਿਰਾ ਦਿੱਤਾ ਜਾਵੇਗਾ।