ਨਵਜੋਤ ਸਿੱਧੂ ਨੂੰ ਕਾਂਗਰਸ ਹਾਈ ਕਮਾਨ ਕਰਨਾਟਕ ਭੇਜਣ ਦੀ ਤਿਆਰੀ ’ਚ

0
222
Photo Credit: Indian Express

ਚੰਡੀਗੜ੍ਹ: ਲੰਘੇ ਦਿਨ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਏ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਨਵੀਂ ਸਿਆਸੀ ਭੂਮਿਕਾ ਬਾਰੇ ਫੈਸਲਾ ਲੈਣ ਨੂੰ ਲੈ ਕੇ ਪਾਰਟੀ ਦੀ ਸੂਬਾਈ ਇਕਾਈ ਭਾਵੇਂ ਕਿਸੇ ਕਾਹਲ ਵਿੱਚ ਨਹੀਂ ਹੈ, ਪਰ ਕਾਂਗਰਸ ਹਾਈ ਕਮਾਨ ਵੱਲੋਂ ਆਪਣੇ ਇਸ ਤੇਜ਼-ਤਰਾਰ ਆਗੂ ਨੂੰ ਕਰਨਾਟਕ ਅਸੈਂਬਲੀ ਚੋਣਾਂ ਵਿੱਚ ਭਾਜਪਾ ਦੇ ਮੱਥੇ ਲਾਉਣ ਦੀਆਂ ਵਿਉਂਤਾਂ ਘੜੀਆਂ ਜਾਣ ਲੱਗੀਆਂ ਹਨ। ਜੇਲ੍ਹ ਵਿੱਚੋਂ ਰਿਹਾਈ ਤੋਂ ਫੌਰੀ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਸਿੱਧੂ ਨੇ ਭਾਜਪਾ ਤੇ ‘ਆਪ’ ਉੱਤੇ ਕਥਿਤ ਦੋਸਤਾਨਾ ਮੈਚ ਜ਼ਰੀਏ ਪੰਜਾਬੀਆਂ ਨੂੰ ਬਦਨਾਮ ਕਰਨ ਤੇ ਸੂਬੇ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਨ ਲਈ ਸਾਜ਼ਿਸ਼ ਘੜਨ ਦਾ ਦੋਸ਼ ਲਾਇਆ ਸੀ। ਸਿੱਧੂ ਅਗਲੇ ਕੁਝ ਦਿਨਾਂ ਵਿੱਚ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ’ਚ ਮਿਲ ਸਕਦੇ ਹਨ ਜਦੋਂਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਉਹ ਸੋਮਵਾਰ ਨੂੰ ਮਿਲਣਗੇ।