ਕੌਮਾਂਤਰੀ ਪੱਧਰ ‘ਤੇ ਹੋਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਫਤਰਾਂ ਦਾ ਸਮਾਂ ਬਦਲਣ ਦੇ ਫੈਸਲੇ ਦੀ ਸਲਾਘਾ

0
306

ਕੌਮਾਂਤਰੀ ਪੱਧਰ ‘ਤੇ ਹੋਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਫਤਰਾਂ ਦਾ ਸਮਾਂ ਬਦਲਣ ਦੇ ਫੈਸਲੇ ਦੀ ਸਲਾਘਾ

‘ਗਲਫ਼ ਨਿਊਜ਼‘ ਵੱਲੋਂ ਇਸ ਬੇਮਿਸਾਲ ਪਹਿਲਕਦਮੀ ਨੂੰ ਪੂਰੇ ਭਾਰਤ ਵਿੱਚ ਲਾਗੂ ਕਰਨ ਦੀ ਵਕਾਲਤ

ਫੈਸਲੇ ਨੂੰ ਆਲਮੀ ਮੀਡੀਆ ਵੱਲੋਂ ਮਾਨਤਾ ਮਿਲਣ ਨਾਲ ਲੋਕ ਭਲਾਈ ਲਈ ਪੰਜਾਬ ਸਰਕਾਰ ਦੇ ਸਟੈਂਡ ‘ਤੇ ਮੋਹਰ ਲੱਗੀ: ਮੁੱਖ ਮੰਤਰੀ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਰਕਾਰੀ ਦਫਤਰਾਂ ਦਾ ਸਮਾਂ ਬਦਲਣ ਦੇ ਫੈਸਲੇ ਦੀ ਅੰਤਰਰਾਸਟਰੀ ਪੱਧਰ ਤੇ ਸ਼ਲਾਘਾ ਹੋਈ ਹੈ ।

ਦੱਸਣਯੋਗ ਹੈ ਕਿ ਯੂ.ਏ.ਈ. ਸਥਿਤ ਅਖਬਾਰ ‘ਗਲਫ ਨਿਊਜ‘ ਨੇ ਇਸ ਕਦਮ ਦੀ ਸਲਾਘਾ ਕਰਦਿਆਂ ਭਾਰਤ ਸਰਕਾਰ ਨੂੰ ਦੇਸ ਭਰ ਵਿੱਚ ਇਸ ਫੈਸਲੇ ਨੂੰ ਲਾਗੂ ਕਰਨ ਦੀ ਵਕਾਲਤ ਕੀਤੀ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਗਲਫ ਨਿਊਜ‘ ਵੱਲੋਂ ਇਸ ਲੋਕ ਪੱਖੀ ਪਹਿਲਕਦਮੀ ਦੀ ਭਰਵੀਂ ਸਲਾਘਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦੀ ਅੰਤਰਰਾਸਟਰੀ ਮੀਡੀਆ ਵੱਲੋਂ ਕੀਤੀ ਗਈ ਸਲਾਘਾ ਨੇ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਹੋਰ ਨਿਮਰਤਾ ਅਤੇ ਜ਼ਿੰਮੇਵਾਰੀ ਨਾਲ ਕਰਨ ਦੀ ਭਾਵਨਾ ਨਾਲ ਭਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨੇ ਪੰਜਾਬ ਸਰਕਾਰ ਦੇ ਸੂਬੇ ਦੀ ਭਲਾਈ ਅਤੇ ਲੋਕਾਂ ਦੀ ਖੁਸਹਾਲੀ ਲਈ ਕੋਈ ਵੀ ਫੈਸਲਾ ਲੈਣ ਦੇ ਸਟੈਂਡ ਦੀ ਵੀ ਗਵਾਹੀ ਭਰੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇਸ ਦੀ ਅਗਵਾਈ ਕਰੇਗਾ ਅਤੇ ਲੋਕ ਭਲਾਈ ਦਾ ਰਾਹ ਦਿਖਾਏਗਾ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਅਸੀਂ ਸਾਰੇ ਮਿਲ ਕੇ ਦੇਸ ਦੀ ਸਮਾਜਿਕ-ਆਰਥਿਕ ਤਰੱਕੀ ਲਈ ਆਪਣਾ ਯੋਗਦਾਨ ਪਾਈਏ। ਭਗਵੰਤ ਮਾਨ ਨੇ ਕਿਹਾ ਕਿ ਅੰਤਰਰਾਸਟਰੀ ਮੀਡੀਆ ਦੀਆਂ ਰਿਪੋਰਟਾਂ ਇਸ ਗੱਲ ਦਾ ਪ੍ਰਮਾਣ ਹਨ ਕਿ ਪੰਜਾਬ ਅੱਜ ਵਡੇਰੇ ਲੋਕ ਹਿੱਤਾਂ ਨਾਲ ਸਬੰਧਤ ਮਾਮਲਿਆਂ ਵਿੱਚ ਦੇਸ ਵਿੱਚੋਂ ਮੋਹਰੀ ਹੈ।
ਗੌਰਤਲਬ ਹੈ ਕਿ ‘‘ਗਲਫ ਨਿਊਜ‘ ਨੇ ਆਪਣੀ ਤਾਜਾ ਸਟੋਰੀ ਵਿੱਚ ਮੁੱਖ ਮੰਤਰੀ ਦੀ ਇਸ ਨੇਕ ਪਹਿਲਕਦਮੀ ਦੀ ਸਲਾਘਾ ਕੀਤੀ ਹੈ। ਇਸ ਪ੍ਰਮੁੱਖ ਅਖਬਾਰ ਨੇ ਅੱਗੇ ਕਿਹਾ ਹੈ ਕਿ ਭਾਰਤ ਨੂੰ ਦਫ਼ਤਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰਨ ਸਬੰਧੀ ਭਗਵੰਤ ਮਾਨ ਦੇ ਫੈਸਲੇ ਨੂੰ ਅਪਨਾਉਣਾ ਚਾਹੀਦਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਭਾਰਤ ਦੀ ਪੰਜਾਬ ਸਰਕਾਰ ਨੇ ਦਫਤਰਾਂ ਦਾ ਸਮਾਂ ਬਦਲਿਆ ਹੈ ਅਤੇ ਇਸ ਪਹਿਲਕਦਮੀ ‘ਤੇ ਗੌਰ ਕਰਦਿਆਂ ਵਡੇਰੇ ਜਨਤਕ ਹਿੱਤਾਂ ਲਈ ਪੂਰੇ ਦੇਸ਼ ਵਿੱਚ ਇਸ ਫੈਸਲੇ ਨੂੰ ਅਪਣਾਇਆ ਜਾਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਵਡੇਰੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹਾਲ ਹੀ ਵਿੱਚ ਦਫਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸਾਮ 5 ਵਜੇ ਤੋਂ ਬਦਲ ਕੇ ਸਵੇਰੇ 7:30 ਤੋਂ ਦੁਪਹਿਰ 2 ਵਜੇ ਤੱਕ ਕਰ ਦਿੱਤਾ ਹੈ। ਵੱਡੇ ਪੱਧਰ ‘ਤੇ ਲੋਕਾਂ ਨੂੰ ਸਹੂਲਤ ਦੇਣ ਦੇ ਨਾਲ-ਨਾਲ ਇਸ ਕਦਮ ਰਾਹੀਂ ਸੂਬਾ ਸਰਕਾਰ ਰੋਜਾਨਾ 350 ਮੈਗਾਵਾਟ ਬਿਜਲੀ ਦੀ ਬੱਚਤ ਕਰ ਰਹੀ ਹੈ। ਆਪਣੀ ਤਰ੍ਹਾਂ ਦੇ ਇਸ ਪਹਿਲੇ ਕਦਮ ਨਾਲ ਸਹਿਰਾਂ ਵਿੱਚ ਟ੍ਰੈਫਿਕ ਜਾਮ ਦੀ ਸਮੱਸਿਆ ਹੱਲ ਹੋਣ ਦੇ ਨਾਲ-ਨਾਲ ਲਗਭਗ 50 ਕਰੋੜ ਰੁਪਏ ਦੀ ਬਚਤ ਹੋਵੇਗੀ।