ਦੀਵਾਲੀ ਮੌਕੇ ਦਿੱਲੀ ਬਣਿਆ ਦੁਨੀਆ ਦਾ ਸਭ ਤੋਂ ਪ੍ਰਦੂਸ਼ਣ ਵਾਲਾ ਸ਼ਹਿਰ

0
314

ਦੀਵਾਲੀ ਤੋਂ ਅਗਲੇ ਦਿਨ ਨਵੀਂ ਦਿੱਲੀ ਨੂੰ ਦੁਨੀਆ ਦੇ ਸਭ ਤੋਂ ਦੂਸ਼ਿਤ ਸ਼ਹਿਰਾਂ ਵਿੱਚ ਦਰਜ ਕੀਤਾ ਗਿਆ। ਸਵਿਸ ਗਰੁੱਪ ਆਈਕਿਊ ਏਅਰ ਅਨੁਸਾਰ ਮੁੰਬਈ ਪੰਜਵੇਂ ਅਤੇ ਕੋਲਕਾਤਾ ਛੇਵੇਂ ਸਥਾਨ ’ਤੇ ਰਹੇ। ਦਿੱਲੀ ਵਿੱਚ ਬੀਤੇਂ ਦਿਨੀਂ ਮੀਂਹ ਕਰਕੇ ਹਵਾ ਪ੍ਰਦੂਸ਼ਣ ਤੋਂ ਕੁੱਝ ਰਾਹਤ ਮਿਲੀ ਸੀ ਪਰ ਐਤਵਾਰ ਰਾਤ ਦੀਵਾਲੀ ਮੌਕੇ ਪਾਬੰਦੀ ਦੇ ਬਾਵਜੂਦ ਚਲਾਏ ਗਏ ਪਟਾਕਿਆਂ ਕਾਰਨ ਹਵਾ ਪ੍ਰਦੂਸ਼ਣ ਦਾ ਪੱਧਰ ਇਕ ਵਾਰ ਫਿਰ ਵਧ ਗਿਆ।