ਨਸ਼ੇ ਦੀ ਓਵਰਡੋਜ਼ ਨਾਲ ਭਾਰਤ ਵਿਚੋਂ 21 ਫ਼ੀਸਦੀ ਮੌਤਾਂ ਇਕੱਲੇ ਪੰਜਾਬ ’ਚ!

0
2340

ਲੰਘੇ ਚਾਰ ਵਰ੍ਹਿਆਂ ਵਿਚ ਨਸ਼ੇ ਦੀ ਓਵਰਡੋਜ਼ ਨਾਲ ਹੋਈਆਂ ਮੌਤਾਂ ’ਚ ਕਰੀਬ ਤਿੰਨ ਗੁਣਾ ਵਾਧਾ ਹੋਇਆ ਹੈ ਜਿਸ ਵਿਚ ਪੰਜਾਬ ਸਿਖਰ ‘ਤੇ ਹੈ। ਨੈਸ਼ਨਲ ਕਰਾਈਮ ਰਿਕਾਰਡ ਬਿਊਰੋ (ਐੱਨਸੀਆਰਬੀ) ਦੀ ਜਾਰੀ ਰਿਪੋਰਟ ’ਚ ਇਹ ਤੱਥ ਉੱਭਰੇ ਹਨ। ਦੇਸ਼ ਵਿਚੋਂ ਆਬਾਦੀ ਦੇ ਲਿਹਾਜ਼ ਨਾਲ ਪੰਜਾਬ ਦੀ ਆਬਾਦੀ ਸਿਰਫ਼ 2.21 ਫ਼ੀਸਦੀ ਬਣਦੀ ਹੈ ਜਦੋਂ ਕਿ ਨਸ਼ਿਆਂ ਨਾਲ ਹੋਈਆਂ ਮੌਤਾਂ ’ਚੋਂ ਇਕੱਲੇ ਪੰਜਾਬ ’ਚ 21 ਫ਼ੀਸਦੀ ਮੌਤਾਂ ਹੋਈਆਂ ਹਨ।