ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿਚ ਕਟੌਲਾ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ ਇਕ ਜਣਾ ਜ਼ਖ਼ਮੀ ਦੱਸਿਆ ਜਾਂਦਾ ਹੈ। ਇਹ ਸਾਰੇ ਜਣੇ ਪੰਜਾਬ ਤੋਂ ਆਈਆਈਟੀ ਮੰਡੀ ਜਾ ਰਹੇ ਸਨ। ਜਾਣਕਾਰੀ ਮੁਤਾਬਕ ਜੀਪ (ਨੰ. ਪੀਬੀ 02 ਈਜੀ 4543) ਦਾ ਡਰਾਈਵਰ ਇਕ ਕੂਹਣੀ ਮੋੜ ’ਤੇ ਵਾਹਨ ਤੋਂ ਸੰਤੁਲਨ ਗੁਆ ਬੈਠਾ ਤੇ ਵਾਹਨ ਸੜਕ ਕੰਢੇ ਡੂੰਘੀ ਖੱਡ ਵਿਚ ਜਾ ਡਿੱਗਿਆ। ਮੁੱਢਲੀ ਰਿਪੋਰਟ ਮੁਤਾਬਕ ਹਾਦਸੇ ਦੇ ਸਾਰੇ ਪੀੜਤ ਪੰਜਾਬ ਦੇ ਵਸਨੀਕ ਮੰਨੇ ਜਾ ਰਹੇ ਹਨ। ਹਾਦਸੇ ਦੇ ਸਹੀ ਕਾਰਨਾਂ ਦੀ ਅਜੇ ਤੱਕ ਪੁਸ਼ਟੀ ਨਹੀਂ ਹੋਈ ਹੈ।