ਕੈਲੀਫੋਰਨੀਆ ਦੇ ਗੁਰਦੁਆਰਾ ਸਾਹਿਬ ਤੋਂ ਅਗਵਾ ਕੀਤੇ ਸਿੱਖ ਸੇਵਾਦਾਰ ਦੀ ਮਿਲੀ ਲਾਸ਼

0
384

ਅਮਰੀਕਾ ਦੇ ਕੈਲੀਫੋਰਨੀਆ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਟ੍ਰੇਸੀ ਸ਼ਹਿਰ ਦੇ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਤੋਂ ਅਗਵਾ ਕੀਤੇ ਗਏ 57 ਸਾਲਾ ਸਿੱਖ ਸੇਵਾਦਾਰ ਅਵਤਾਰ ਸਿੰਘ ਦੀ ਲਾਸ਼ ਬਰਾਮਦ ਹੋਈ ਹੈ। ਪਿਛਲੇ ਹਫ਼ਤੇ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੇ ਬਾਹਰੋਂ ਇੱਕ ਚਿੱਟੇ ਰੰਗ ਦੀ SUV ਵਿੱਚ ਜ਼ਬਰਦਸਤੀ ਬਿਠਾ ਕੇ ਅਗਵਾ ਕਰ ਲਿਆ ਗਿਆ ਸੀ। ਸੀਸੀਟੀਵੀ ਫੁਟੇਜ ਵਿੱਚ ਸਾਫ਼ ਦਿਖ ਰਿਹਾ ਸੀ ਕਿ ਕਾਲੇ ਕੱਪੜੇ ਪਾਏ ਹਮਲਾਵਰਾਂ ਨੇ ਉਨ੍ਹਾਂ ਨੂੰ ਅਗਵਾ ਕੀਤਾ। ਸ਼ਨੀਵਾਰ ਨੂੰ ਨਾਪਾ ਕਾਉਂਟੀ ਦੀ ਲੇਕ ਬੇਰੀਏਸਾ ਨੇੜਿਓਂ ਇੱਕ ਲਾਸ਼ ਮਿਲੀ ਹੈ, ਜਿਸ ਦੀ ਪਛਾਣ ਅਵਤਾਰ ਸਿੰਘ ਵਜੋਂ ਕੀਤੀ ਗਈ ਹੈ, ਹਾਲਾਂਕਿ ਅਧਿਕਾਰਤ ਪੁਸ਼ਟੀ ਹੋਣੀ ਅਜੇ ਬਾਕੀ ਹੈ।

ਦੱਸ ਦਈਏ ਕਿ ਅਵਤਾਰ ਸਿੰਘ ਪਿਛਲੇ 20 ਸਾਲਾਂ ਤੋਂ ਇਸ ਗੁਰਦੁਆਰਾ ਸਾਹਿਬ ਵਿੱਚ ਇੱਕ ਸਮਰਪਿਤ ਸੇਵਾਦਾਰ ਵਜੋਂ ਸੇਵਾ ਨਿਭਾ ਰਹੇ ਸਨ। ਉਨ੍ਹਾਂ ਦੀ ਮੌਤ ਦੀ ਖ਼ਬਰ ਨੇ ਸਥਾਨਕ ਸਿੱਖ ਭਾਈਚਾਰੇ ਨੂੰ ਗਹਿਰੇ ਸਦਮੇ ਵਿੱਚ ਪਾ ਦਿੱਤਾ ਹੈ।
ਪਰਿਵਾਰ ਲਈ ਬਣਾਏ ਗਏ ਇੱਕ ਸਹਾਇਤਾ ਪੇਜ ਅਨੁਸਾਰ, ਅਵਤਾਰ ਸਿੰਘ ਆਪਣੇ ਪਿੱਛੇ ਪਤਨੀ ਅਤੇ ਸਿਰਫ਼ 6 ਮਹੀਨਿਆਂ ਦੇ ਤਿੰਨ ਬੱਚਿਆਂ (Triplets) ਨੂੰ ਛੱਡ ਗਏ ਹਨ। ਪੁਲੀਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਭਾਲ ਲਈ ਸਥਾਨਕ ਲੋਕਾਂ ਤੋਂ ਸਹਿਯੋਗ ਮੰਗਿਆ ਗਿਆ ਹੈ।

Warning: A non-numeric value encountered in /home/punjabijournal/public_html/wp-content/themes/Newspaper/includes/wp_booster/td_block.php on line 997

Notice: compact(): Undefined variable: limits in /home/punjabijournal/public_html/wp-includes/class-wp-comment-query.php on line 853

Notice: compact(): Undefined variable: groupby in /home/punjabijournal/public_html/wp-includes/class-wp-comment-query.php on line 853