ਪੰਜਾਬ ਵਿਧਾਨ ਸਭਾ ਵਿੱਚ ਭਰੋਸਗੀ ਮਤਾ ਹੋਇਆ ਪਾਸ

0
485

ਚੰਡੀਗੜ੍ਹ: ਪੰਜਾਬ ਅਸੈਂਬਲੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ‘ਭਰੋਸਗੀ ਮਤੇ’ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ।ਕਾਂਗਰਸੀ ਵਿਧਾਇਕਾਂ ਨੇ ਇਸ ਮਤੇ ’ਤੇ ਹੋਈ ਵੋਟਿੰਗ ਦੌਰਾਨ ਵਾਕਆਊਟ ਕੀਤਾ। ‘ਆਪ’ ਦੇ 91 ਵਿਧਾਇਕਾਂ ਨੇ ਮਤੇ ਦੇ ਹੱਕ ਵਿੱਚ ਸਮਰਥਨ ਦਿੱਤਾ ਜਦੋਂਕਿ ਸਦਨ ਵਿੱਚ ਉਸ ਵੇਲੇ ਮੌਜੂਦ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਇਕ ਇਕ ਵਿਧਾਇਕ ਨੇ ਮਤੇ ਦਾ ਵਿਰੋਧ ਨਹੀਂ ਕੀਤਾ। ਭਾਜਪਾ ਵਿਧਾਇਕ ਇਜਲਾਸ ਦੇ ਬਾਈਕਾਟ ਕਰਕੇ ਪਹਿਲਾਂ ਹੀ ਸਦਨ ’ਚੋਂ ਗ਼ੈਰਹਾਜ਼ਰ ਸਨ।